ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਅੱਜ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਨੇ ਕਮ ਕਮੇਟੀ ਪ੍ਰਧਾਨ ਵਜੋਂ ਸਹੁੰ ਚੁੱਕੀ। ਇਸ ਸਹੁੰ ਚੁੱਕ ਸਮਾਗਮ ਵਿਚ ਰਾਜਕੁਮਾਰ ਚੱਬੇਵਾਲ ਨੇ ਨਵੇਂ ਪ੍ਰਧਾਨ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ ਨਵੇਂ ਪ੍ਰਧਾਨ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।