ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਂਗਰਸ ਪਾਰਟੀ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦਾ ਪ੍ਰਧਾਨ ਲਾਇਆ ਗਿਆ ਹੈ, ਜਿਸ ਦੇ ਅਹੁਦੇ ਲਈ ਅੱਜ ਰਾਜਾ ਵੜਿੰਗ ਵੱਲੋਂ ਸਹੁੰ ਚੁੱਕੀ ਗਈ। ਇਸ ਮੌਕੇ ਪਾਰਟੀ ਲੀਡਰ ਹਰੀਸ਼ ਚੌਧਰੀ ਨੇ ਕਿਹਾ ਕਿ ਇਸ ਵਾਰ ਪਾਰਟੀ ਦੇ ਪੂਰੇ ਜੋਸ਼ ਤੇ ਹੋਸ਼ ਨਾਲ ਪੰਜਾਬ ਵਿਚ ਕਾਂਗਰਸ ਦੀ ਟੀਮ ਤਿਆਰ ਕੀਤੀ ਹੈ, ਜਿਸ ਦੀ ਅਗਵਾਈ ਰਾਜਾ ਵੜਿੰਗ ਕਰ ਰਹੇ ਹਨ।