ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਕਣਕ ਦੇ ਖਰੀਦ ਨਿਯਮਾਂ ਵਿਚ ਛੋਟ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਕੇਂਦਰ ਦੀਆਂ ਟੀਮਾਂ ਵੱਲੋਂ ਫਸਲ ਦਾ ਮੁਆਇਨਾ ਕਰ ਕੇ ਰਿਪੋਰਟ ਸੌਂਪ ਦਿੱਤੀ ਗਈ ਸੀ ਪਰ ਫਿਰ ਵੀ ਇਸ ਦੀ ਹਾਲੇ ਤਕ ਕੋਈ ਢਿੱਲ ਨਹੀਂ ਦਿੱਤੀ ਗਈ।