ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਸਬੰਧੀ ਕੈਬਨਿਟ ਮੀਟਿੰਗ ਵਿਚ 26454 ਅਸਾਮੀਆਂ ਨੂੰ ਪ੍ਰਵਾਣਗੀ ਮਿਲੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਹੁਣ ਭਾਈ-ਭਤੀਜਾਵਾਦ ਨਹੀਂ ਚੱਲੇਗਾ। ਕਿਸੇ ਨੂੰ ਵੀ ਸਿਫਾਰਿਸ਼ ਨਹੀਂ ਸਗੋਂ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਜਾਣਗੀਆਂ।