Money Laundering Case - ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਰਾਹਤ ਨਹੀਂ ਮਿਲੀ ਹੈ। ਰਾਊਜ਼ ਐਵੇਨਿਊ ਕੋਰਟ ਨੇ ਸਤੇਂਦਰ ਜੈਨ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। ਸਤੇਂਦਰ ਜੈਨ ਨੂੰ ਈਡੀ ਨੇ ਕਥਿਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਤੋਂ ਬਾਅਦ 31 ਮਈ ਨੂੰ ਹੇਠਲੀ ਅਦਾਲਤ ਨੇ ਸਤੇਂਦਰ ਜੈਨ ਨੂੰ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।ਸਤੇਂਦਰ ਜੈਨ ਨੇ ਰਾਊਜ਼ ਐਵੇਨਿਊ ਕੋਰਟ 'ਚ ਜ਼ਮਾਨਤ ਦੀ ਅਰਜ਼ੀ ਵੀ ਦਾਇਰ ਕੀਤੀ ਹੈ, ਜਿਸ 'ਤੇ ਕੱਲ੍ਹ ਯਾਨੀ ਮੰਗਲਵਾਰ ਸਵੇਰੇ 11 ਵਜੇ ਸੁਣਵਾਈ ਹੋਵੇਗੀ। se: Satyendra Jain ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ