ਜਲੰਧਰ: ਅੱਜ ਆਮ ਆਦਮੀ ਪਾਰਟੀ ਦੀ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦੌਰੇ ਤੋਂ ਪਹਿਲਾਂ ਜਲੰਧਰ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਦੀ ਗੂੰਜ ਨੇ ਸਨਸਨੀ ਪੈਦੀ ਕਰ ਦਿੱਤੀ। ਅੱਜ ਸਵੇਰੇ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਰ ਦੇ ਆਸ-ਪਾਸ ਦੇ ਇਲਾਕਿਆਂ 'ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ। ਇਸ ਮਗਰੋਂ ਪੁਲਿਸ ਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ।ਉਧਰ, ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਵੀਡੀਓ ਜਾਰੀ ਕਰਕੇ ਧਮਕੀ ਦਿੱਤੀ ਹੈ। ਗੁਰਪਤਵੰਤ ਪੰਨੂ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਸ ਵੱਲੋਂ ਅਜਿਹੇ ਕਰਨ ਵਾਲਿਆਂ ਲਈ ਇਨਾਮ ਦਾ ਐਲਾਨ ਵੀ ਕੀਤਾ ਗਿਆ ਹੈ।