ਹਰਿਆਣਾ ਦੀਆਂ 18 ਨਗਰ ਕੌਂਸਲਾਂ ਅਤੇ 28 ਨਗਰ ਪਾਲਿਕਾਵਾਂ ਦੀਆਂ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਜੇਕਰ ਲੋੜ ਪਈ ਤਾਂ 21 ਜੂਨ ਨੂੰ ਮੁੜ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 22 ਜੂਨ ਨੂੰ ਹੋਵੇਗੀ।