ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਸੰਗਰੂਰ ਵਿੱਚ ਲੋਕਾਂ ਦਾ ਤਿੰਨ ਮਹੀਨਿਆਂ ਵਿੱਚ ਹੀ ‘ਆਪ’ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ। ਇਸ ਲਈ ਲੋਕ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਦੀ ਹਾਰ ਪੱਕੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਿਮਨੀ ਚੋਣ ਵਿੱਚ ਮਸਾਂ 1-2 ਫ਼ੀਸਦ ਵੋਟਾਂ ਹੀ ਮਿਲਣਗੀਆਂ।