ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਆਮ ਆਦਮੀ ਪਾਰਟੀ ਨੇ ਇੱਥੋਂ ਜ਼ਿਲ੍ਹਾ ਪ੍ਰਧਾਨ ਤੇ ਸਰਪੰਚ ਗੁਰਮੇਲ ਸਿੰਘ ਘਰਾਚਾ ਨੂੰ ਟਿਕਟ ਦਿੱਤੀ ਹੈ। ਕਾਂਗਰਸ ਵੱਲੋਂ ਦਲਵੀਰ ਗੋਲਡੀ, ਭਾਜਪਾ ਵੱਲੋਂ ਕੇਵਲ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਮਾਨ ਅਤੇ ਅਕਾਲੀ ਦਲ ਵੱਲੋਂ ਕਮਲਜੀਤ ਕੌਰ ਰਾਜੋਆਣਾ ਚੋਣ ਮੈਦਾਨ 'ਚ ਹਨ।