Bhagwant Mann ਦੇ ਵਿਆਹ 'ਚ ਕੌਣ ਸੀ ਸਭ ਤੋਂ ਜ਼ਿਆਦਾ ਖੁਸ਼, ਰਾਘਵ ਚੱਢਾ ਨੇ ਦਿੱਤਾ ਜਵਾਬ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਦੇ ਵਿਆਹ ਨੂੰ ਲੈ ਕੇ ਕਾਫੀ ਚਰਚਾ ਹੋ ਰਹੀ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਸਭ ਤੋਂ ਵੱਧ ਚਰਚਾ ਵਿੱਚ ਰਹਿਣ ਵਾਲੇ ਸਿਆਸਤਦਾਨਾਂ ਵਿੱਚ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਵੀ ਸ਼ਾਮਲ ਹਨ।