ਸਿੱਧੂ ਮੂਸੇਵਾਲਾ ਦੇ ਕਾਤਲ ਮੰਨੂੰ ਕੁੱਸਾ ਤੇ ਜਗਰੂਪ ਰੂਪਾ ਦਾ ਦੇਰ ਰਾਤ 3 ਵਜੇ,ਪੁਲਿਸ ਪਹਿਰੇ ਹੇਠ ਕੀਤਾ ਗਿਆ ਸਸਕਾਰ

2022-07-22 0

ਸਿੱਧੂ ਮੁੱਸੇ ਵਾਲਾ ਕਤਲ ਕੇਸ 'ਚ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਖੇ ਪੁਲਿਸ ਨਾਲ ਇਨਕਾਉਂਟਰ 'ਚ ਮਾਰੇ ਗਏ ਗੈਂਗਸਟਰ ਜਗਰੂਪ ਸਿੰਘ ਰੂਪਾ ਤੇ ਮਨਪ੍ਰੀਤ ਸਿੰਘ ਮੰਨੂ ਦਾ ਪੋਸਟਮਾਰਟਮ ਵੀਰਵਾਰ ਰਾਤ 11.30 ਵਜੇ ਸਮਾਪਤ ਹੋ ਗਿਆ। ਦਰਅਸਲ ਡਾਕਟਰਾਂ ਦੀ ਟੀਮ ਨੂੰ ਇਨ੍ਹਾਂ ਗੈਂਗਸਟਰਾਂ ਦੇ ਸਰੀਰਾਂ 'ਚ ਫਸੀਆਂ ਗੋਲੀਆਂ ਨੂੰ ਲੱਭਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ। ਪੋਸਟਮਾਰਟਮ ਉਪਰੰਤ ਦੋਵਾਂ ਦੇ ਪਰਿਵਾਰਾਂ ਨੂੰ ਪੁਲਿਸ ਸੁਰੱਖਿਆ ਵਿਚਕਾਰ ਭੇਜਿਆ ਗਿਆ। ਐਨਕਾਊਂਟਰ ‘ਚ ਮਾਰੇ ਗਏ ਗੈਂਗਸਟਰ ਮਨਪ੍ਰੀਤ ਸਿੰਘ ਮੰਨੂ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਕੁੱਸਾ ਪੁੱਜੀ। ਮੋਗਾ ਪ੍ਰਸ਼ਾਸਨ ਅਤੇ ਪਿੰਡ ਦੇ ਸਰਪੰਚ ਤੇ ਕੁਝ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ‘ਚ ਤੜਕ ਸਵੇਰ ਕਰੀਬ 3 ਵਜੇ ਮਨਪ੍ਰੀਤ ਮੰਨੂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮੁਕਾਬਲੇ ‘ਚ ਮਾਰੇ ਗਏ ਰੂਪਾ ਅਤੇ ਮੰਨੂ ਦੀਆਂ ਲਾਸ਼ਾਂ ਨੂੰ ਸ਼ਾਮ 4.30 ਵਜੇ ਸਿਵਲ ਹਸਪਤਾਲ ਦੇ ਮੁਰਦਾਘਰ ਤੋਂ ਮੈਡੀਕਲ ਕਾਲਜ ਦੇ ਪੋਸਟਮਾਰਟਮ ਹਾਊਸ ਲਈ ਭੇਜ ਦਿੱਤਾ ਗਿਆ ਸੀ।

#Goldy Brar #Moosewala # Mannu Kusa