Sukhbeer Badal ਹੀ ਰਹਿਣਗੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, Jhunda committee ਦੀ ਰਿਪੋਰਟ ’ਤੇ ਹੋਈ ਚਰਚਾ

2022-07-28 1

ਸੁਖਬੀਰ ਬਾਦਲ ਨੂੰ ਮੁੜ ਅਕਾਲੀ ਦਲ ਬਾਦਲ ਦਾ ਪ੍ਰਧਾਨ ਚੁਣ ਲਿਆ ਗਿਆ ਏ। ਚੰਡੀਗੜ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ’ਚ ਕੋਰ ਕਮੇਟੀ ਦੀ 5 ਘੰਟੇ ਚੱਲੀ ਮੀਟਿੰਗ ਤੋਂ ਬਾਦ ਇਹ ਫੈਸਲਾ ਲਿਆ ਗਿਆ ਏ । ਮੀਟਿੰਗ ਤੋਂ ਬਾਅਦ ਅਕਾਲੀ ਆਗੂਆਂ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਪਾਰਟੀ ਨੇ 13 ਮੈਂਬਰੀ ਝੂੰਦਾ ਕਮੇਟੀ ਦੀਆਂ ਸਿਫ਼ਾਰਸ਼ਾਂ ਮੰਨ ਲਈਆਂ ਹਨ। ਅਕਾਲੀ ਦਲ ਦੇ ਸਕੱਤਰ ਜਰਨਲ ਬਲਵਿੰਦਰ ਸਿੰਘ ਭੂੰਦੜ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਚੋਣ ਸਮੀਖਿਆ ਕਮੇਟੀ ਦੀ ਰਿਪੋਰਟ ਵਿਚ ਪਾਰਟੀ ਦੀ ਪ੍ਰਾਪਤੀ ਤੇ ਕਮਜ਼ੋਰੀਆਂ ਦਾ ਜ਼ਿਕਰ ਕੀਤਾ ਗਿਆ ਹੈ ਤੇ ਨਾਲ ਹੀ ਪਾਰਟੀ ਨੁੰ ਦਰਪੇਸ਼ ਚੁਣੌਤੀਆਂ ਤੇ ਮੌਕਿਆਂ ਦੀ ਗੱਲ ਕੀਤੀ ਗਈ ਹੈ। ਸਰਦਾਰ ਭੂੰਦੜ ਨੇ ਕਿਹਾ ਕਿ ਪਾਰਟੀ ਪ੍ਰਧਾਨ ਨੇ ਇਸ ਕਮੇਟੀ ਦਾ ਗਠਨ ਪਾਰਟੀ ਦੀ ਹਾਰ ਦੇ ਕਾਰਨਾਂ ਦੀ ਪੜਚੋਲ ਵਾਸਤੇ ਸੰਜੀਦਗੀ ਨਾਲ ਕੰਮ ਕਰਨ ਵਾਸਤੇ ਕੀਤਾ ਸੀ।ਉਨ੍ਹਾਂ ਕਿਹਾ ਇਕ ਸੁਖਬੀਰ ਬਾਦਲ ਨੂੰ ਪਾਰਟੀ ਦੇ ਪੁਨਰਗਠਨ ਤੇ ਕੰਮਕਾਜ ਨੂੰ ਨਵੇਂ ਸਿਰੇ ਤੋਂ ਲੀਹ ’ਤੇ ਲਿਆਉਣ ਵਾਸਤੇ ਟੀਮ ਦਾ ਗਠਨ ਦਾ ਅਧਿਕਾਰ ਸੌਂਪਿਆ ਗਿਆ ਹੈ।

#oneindiapunjabi #sukhbeerbadal #presidentbadal