ਡੇਰਾ ਪ੍ਰੇਮੀਆਂ ਵਲੋਂ ਨਾਮ ਚਰਚਾ ਕਰਨ ਦਾ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧ

2022-07-29 0

ਬਲਾਤਕਾਰ ਦੇ ਦੋਸ਼ਾਂ ਵਿੱਚ ਸਜ਼ਾ ਕਟ ਰਹੇ ਡੇਰਾ ਮੁਖੀ ਰਾਮ ਰਹੀਮ ਦੇ ਇਹਨੀ ਦਿਨੀ ਪੈਰੋਲ 'ਤੇ ਬਾਹਰ ਆਉਣ ਤੋਂ ਬਾਅਦ ਡੇਰਾ ਪ੍ਰੇਮੀਆਂ ਅਤੇ ਡੇਰੇ ਵੱਲੋਂ ਨਾਮ ਚਰਚਾ ਕਰਨ ਦੇ ਸਬੰਧ ਵਿੱਚ ਮੋਗਾ 'ਚ ਕੁਝ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ I ਜਥੇਬੰਦੀਆਂ ਵੱਲੋਂ ਦਮਦਮੀ ਟਕਸਾਲ ਦੇ ਮੈਂਬਰ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਵਿਚ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਜਿਸ ਵਿੱਚ ਡੇਰੇ ਵੱਲੋਂ ਕੀਤੇ ਪ੍ਰਚਾਰ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਗਈ ਹੈ I