ਬਟਾਲਾ ਦੇ ਅਧੀਨ ਆਉਂਦੇ ਥਾਣਾ ਕਿਲਾ ਲਾਲ ਸਿੰਘ ਦੇ ਪਿੰਡ ਕੋਟ ਮਜਲਸ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਜਿਸ ਨਾਲ ਦੋਵੇਂ ਭਰਾ ਗੰਭੀਰ ਜ਼ਖ਼ਮੀ ਹੋ ਗਏ ਹਨ। ਦੋਵੇਂ ਭਰਾਵਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ, ਜਿਥੇ ਉਹਨਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।