ਦਿੱਲੀ ਸਰਕਾਰ ਨੇ ਫਿਲਹਾਲ ਨਵੀਂ ਆਬਕਾਰੀ ਨੀਤੀ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ ਅਤੇ ਸਰਕਾਰੀ ਦੁਕਾਨਾਂ ਰਾਹੀਂ ਸ਼ਰਾਬ ਦੀ ਵਿਕਰੀ ਕਰਨ ਦਾ ਨਿਰਦੇਸ਼ ਦਿੱਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਭਾਜਪਾ 'ਤੇ ਚੁਟਕੀ ਲੈਂਦਿਆਂ, ਸਿਸੋਦੀਆ ਨੇ ਦੋਸ਼ ਲਾਇਆ ਕਿ ਉਹ (ਭਾਜਪਾ) "ਗੁਜਰਾਤ ਵਿੱਚ ਗੈਰ-ਕਾਨੂੰਨੀ ਸ਼ਰਾਬ ਦਾ ਕਾਰੋਬਾਰ ਚਲਾ ਰਹੇ ਹਨ" ਅਤੇ ਹੁਣ ਉਹ ਦਿੱਲੀ ਵਿੱਚ ਵੀ ਅਜਿਹਾ ਕਰਨਾ ਚਾਹੁੰਦੇ ਹਨ । #ManishSisodia #AAPExicespolicy #BJP