ਬਿਜਲੀ ਸੋਧ ਬਿੱਲ 2022 ਸੰਸਦ 'ਚ ਪੇਸ਼ ਹੋਣ ਦੇ ਮੁੱਦੇ 'ਤੇ ਵਿਰੋਧੀ ਧਿਰਾਂ ਵੱਲੋਂ ਕੇਂਦਰ ਸਰਕਾਰ ਦੇ ਫੈਸਲਿਆਂ ਦਾ ਪੁਰਜ਼ੋਰ ਵਿਰੋਧ ਕੀਤਾ ਜਾ ਰਿਹਾ ਹੈ I ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਬਿੱਲ ਦੇ ਵਿਰੋਧ 'ਚ ਬੋਲਦਿਆਂ ਇਸ ਨੂੰ ਗੈਰ-ਕਾਨੂੰਨੀ ਦੱਸਿਆ ਹੈ I ਇਸ ਦੇ ਨਾਲ ਹੀ ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਬਾਬਤ ਚਿੱਠੀ ਵੀ ਲਿਖੀ ਹੈ I ਉਧਰ, ਉਹਨਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਬਿੱਲ ਦਾ ਵਿਰੋਧ ਕਰਦਿਆਂ ਉਹ ਚਿਠੀ ਮੀਡੀਆ ਸਾਹਮਣੇ ਰੱਖੀ ਜਿਸ 'ਚ ਕੇਂਦਰ ਵੱਲੋਂ ਕਿਸਾਨਾਂ ਦੇ ਬਿਜਲੀ ਬਿੱਲ ਦੇ ਮਸਲੇ 'ਤੇ ਉਹਨਾਂ ਨਾਲ ਸਲਾਹ ਅਤੇ ਸਹਿਮਤੀ ਬਾਰੇ ਲਿਖਿਆ ਗਿਆ ਸੀ I #AkaliDal #electricityamendmentbill #sukhbirsinghbadal