ਫਤਿਹ ਮੀਡੀਆ ਗਰੁੱਪ ਦੇ ਸੰਚਾਲਕ ਜੋਤੀ ਸਿੰਘ ਮਾਨ ਉੱਤੇ ਤਿੰਨ ਅਣਪਛਾਤੇ ਨੌਜਵਾਨਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ, ਇਸ ਹਮਲੇ ਵਿੱਚ ਜੋਤੀ ਮਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਫ਼ਿਲਹਾਲ ਜੋਤੀ ਸਿੰਘ ਮਾਨ ਹਸਪਤਾਲ ਵਿੱਚ ਜ਼ੇਰੇ-ਇਲਾਜ ਹਨ। ਉਨ੍ਹਾਂ ਤੇ ਹੋਏ ਜਾਨਲੇਵਾ ਹਮਲੇ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਵਿਚ ਤਿੰਨ ਨਕਾਬਪੋਸ਼ ਵਿਅਕਤੀ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟ ਰਹੇ ਹਨ।