ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਾਸੀਆਂ ਨੂੰ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ ਕੀਤੇ। ਮੁੱਖ ਮੰਤਰੀ ਨੇ ਇਸਦੀ ਸ਼ੁਰੂਆਤ ਗਾਂਧੀਨਗਰ ਨੇੜੇ ਸਥਿਤ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰ ਕੇ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸੂਬੇ 'ਚ ਲੋਕਾਂ ਨੂੰ ਮੁਫਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ 'ਚ ਸੇਵਾ ਕੇਂਦਰਾਂ ਅਤੇ ਡਿਸਪੈਂਸਰੀਆਂ 'ਚ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। #AamAadmiClinic #CMBhagwantMann #Punjabgovernment