ਪੰਜਾਬ ਵਿੱਚ ਮੁਫ਼ਤ ਸਫ਼ਰ ਕਰਨ ਵਾਲਿਆਂ ਔਰਤਾਂ ਨੂੰ ਤਿੰਨ ਦਿਨਾਂ ਲਈ ਪ੍ਰਾਈਵੇਟ ਬੱਸਾਂ 'ਚ ਪੈਸੇ ਖਰਚ ਕੇ ਸਫ਼ਰ ਕਰਨਾ ਪੈ ਰਿਹਾ ਹੈ ਕਿਉਂਕਿ ਪੰਜਾਬ ਰੋਡਵੇਜ਼ ਅਤੇ ਪਨਬੱਸ ਯੂਨੀਅਨ ਦੇ ਸਮੂਹ ਕੱਚੇ ਕਾਮਿਆਂ ਵੱਲੋਂ ਤਿੰਨ ਦਿਨਾਂ ਲਈ ਹੜਤਾਲ ਕਰ ਦਿੱਤੀ ਗਈ ਹੈ। ਇਸ ਦੌਰਾਨ ਯਾਤਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। PRTC ਅਤੇ ਪਨਬੱਸ ਦੀਆਂ ਲਗਜ਼ਰੀ ਬੱਸਾਂ ਦੀ ਐਡਵਾਂਸ ਬੁਕਿੰਗ ਵੀ ਬੰਦ ਕਰ ਦਿੱਤੀ ਗਈ ਹੈ, ਜਿਸ ਕਰਕੇ ਵਿਦੇਸ਼ਾਂ ਤੋਂ ਆਉਣ ਵਾਲੇ ਮੁਸਾਫਿਰਾਂ ਨੂੰ ਪ੍ਰਾਈਵੇਟ ਸਾਧਨਾ 'ਚ ਸਫ਼ਰ ਕਰਨਾ ਪੈ ਰਿਹਾ ਹੈ। ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਇੱਕ ਤਾਂ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਉੱਕਾ ਨਾ ਕਰਕੇ ਵਾਅਦਾ ਖ਼ਿਲਾਫ਼ੀ ਕਰ ਰਹੀ ਹੈ ਤੇ ਦੂਜਾ ਮੁਫ਼ਤ ਸਫ਼ਰ ਦੀ ਸਹੂਲਤ ਨਾਲ ਟ੍ਰਾੰਸਪੋਰਟ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ ਦੀਆਂ ਤਨਖਾਹਾਂ ਦੀ ਅਦਾਇਗੀ ਸਮੇਂ ਸਰ ਨਹੀਂ ਹੋ ਰਹੀ ਹੈ।