ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੀ 75 ਵੀ ਵਰ੍ਹੇਗੰਢ ਮੌਕੇ ਲਾਲ ਕਿਲ੍ਹੇ ਤੋਂ ਦਿੱਤੇ ਭਾਸ਼ਣ ਤੇ ਟਿਪਣੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਗ਼ਲਤ ਅੰਕੜੇ ਦੇਸ਼ ਸਾਹਮਣੇ ਪੇਸ਼ ਕਰਦੇ ਨੇ, ਮਨੀਸ਼ ਸਿਸੋਦੀਆ ਨੇ ਕਿਹਾ ਪ੍ਰਧਾਨ ਮੰਤਰੀ ਨੂੰ ਸਿਹਤ ਸੇਵਾਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਸਿਹਤ ਸੇਵਾਵਾਂ ਦਾ ਬਹੁਤ ਬੁਰਾ ਹਾਲ ਹੈ। ਉਹਨਾਂ ਕਿਹਾ ਕਿ ਬਹੁਤ ਲੋਕ ਤਾਂ ਪੈਸੇ ਦੀ ਕਮੀ ਕਾਰਨ ਆਪਣਾ ਇਲਾਜ਼ ਵੀ ਨਹੀਂ ਕਰਾ ਪਾਉਂਦੇ।