ਵਿਜੀਲੈਂਸ ਵਿਭਾਗ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਭਾਰਤ ਭੂਸ਼ਣ ਆਸ਼ੂ ਦੇ PA ਪੰਕਜ ਮੀਨੂੰ ਮਲਹੋਤਰਾ ਨੂੰ ਗੱਡੀਆਂ ਦੇ ਜਾਅਲੀ ਨੰਬਰ ਪਲੇਟਾਂ ਲਗਾਕੇ ਫ਼ੂਡ ਸਪਲਾਈ ਵਿਭਾਗ ਦਾ ਸਮਾਨ ਢੋਹਣ ਦੇ ਟੈਂਡਰ ਘੁਟਾਲੇ 'ਚ ਨਾਮਜ਼ਦ ਕੀਤਾ ਗਿਆ ਹੈ, ਜਿਸ ਦੇ ਚਲਦਿਆਂ ਵਿਜ਼ੀਲੈਂਸ ਵਿਭਾਗ ਨੇ ਪੰਕਜ ਮੀਨੂੰ ਦੇ ਘਰ ਛਾਪਾ ਮਾਰਿਆ ਪਰ ਉਹ ਫਰਾਰ ਹੋ ਗਿਆ। ਮੁੱਖ ਮੰਤਰੀ ਦਫ਼ਤਰ ਵੱਲੋਂ ਵਿਜੀਲੈਂਸ ਨੂੰ ਭੇਜੀ ਗਈ ਫਾਈਲ ਵਿੱਚ ਉਨ੍ਹਾਂ ਸਾਰੇ ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰ ਹਨ ਜਿਨ੍ਹਾਂ ਰਾਹੀਂ ਖੁਰਾਕ ਤੇ ਸਪਲਾਈ ਵਿਭਾਗ ਦਾ ਸਾਮਾਨ ਸਪਲਾਈ ਕੀਤਾ ਜਾਂਦਾ ਸੀ।