ਰੋਹਤਕ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਮੱਥਾ ਟੇਕਣ ਆਏ ਕੁਝ ਲੋਕਾਂ ਦੀ ਇੱਕ ਦੂਜੇ ਨਾਲ ਕਿਸੇ ਗੱਲ ਨੂੰ ਲੈ ਕੇ ਝੜਪ ਹੋ ਗਈ। ਝੜਪ ਐਨੀ ਵੱਧ ਗਈ ਕਿ ਤੇਜ਼ ਧਾਰ ਹਥਿਆਰਾਂ ਨਾਲ ਇੱਕ ਦੂਜੇ 'ਤੇ ਹਮਲਾ ਕਰ ਦਿੱਤਾ। ਇੱਥੋਂ ਤੱਕ ਕਿ ਇੱਕ ਧਿਰ ਵੱਲੋਂ ਦੂਜੀ ਧਿਰ 'ਤੇ ਗੋਲੀਆਂ ਵੀ ਚਲਾਈਆਂ ਗਈਆਂ। ਇੱਕ ਗੋਲੀ ਨੌਜਵਾਨ ਦੇ ਢਿੱਡ 'ਚ ਜਾ ਲੱਗੀ। ਮੌਕੇ 'ਤੇ ਪੁਲਿਸ ਵੱਲੋਂ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ। ਝਗੜੇ ਦੇ ਮੁਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। #Rohtakgurudwara #Attackonyouth #Bloodyclash