ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁੰਗਾਰਾ ਦੇਣ ਦੇ ਮਨਰੋਥ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਾਟਾ ਗਰੁੱਪ ਨੂੰ ਲੁਧਿਆਣਾ ਵਿਖੇ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕਰੈਪ ਅਧਾਰਿਤ ਸਟੀਲ ਪਲਾਂਟ ਸਥਾਪਤ ਕਰਨ ਲਈ ਜ਼ਮੀਨ ਦਾ ਅਲਾਟਮੈਂਟ ਪੱਤਰ ਸੌਂਪਿਆ। ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹਾਂ ਅਤੇ ਟਾਟਾ ਗਰੁੱਪ ਦਾ ਨਿਵੇਸ਼ ਇਸ ਦਿਸ਼ਾ ਵਿੱਚ ਅਗਲਾ ਕਦਮ ਹੈ, ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਹ ਪਲਾਂਟ ਪੀ.ਐਸ.ਆਈ.ਈ.ਸੀ. ਵੱਲੋਂ ਵਿਕਸਤ ਕੀਤੇ ਗਏ ਅਤਿ-ਆਧੁਨਿਕ ਉਦਯੋਗਿਕ ਪਾਰਕ ਦੇ ਨਾਲ ਲੱਗਦੀ 115 ਏਕੜ ਜ਼ਮੀਨ ਵਿੱਚ ਫੈਲਿਆ ਹੋਵੇਗਾ। #BhagwantMann #TataSteel #InvestInPunjab