ਮਹਰੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ 'ਤੇ ਗੋਲਡੀ ਬਰਾੜ ਗੈਂਗ ਦੇ ਸਚਿਨ ਥਾਪਨ ਨੂੰ ਅਜ਼ਰਬਾਈਜਾਨ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਦੀ ਲੋਕੇਸ਼ਨ ਵੀ ਕੀਨੀਆ ਵਿੱਚ ਮਿਲੀ ਹੈ। ਇਹ ਦੋਵੇਂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਹੀ ਫਰਜ਼ੀ ਪਾਸਪੋਰਟਾਂ 'ਤੇ ਭਾਰਤ ਛੱਡ ਕੇ ਵਿਦੇਸ਼ ਭੱਜ ਗਏ ਸਨ। ਇਸ ਦਾ ਪਤਾ ਲੱਗਦਿਆਂ ਹੀ ਪੰਜਾਬ ਪੁਲਿਸ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨਾਲ ਮਿਲ ਕੇ ਸਚਿਨ ਨੂੰ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। #lawrence bishnoi #SidhuMoosewala #Sachin Thapan