ਜਿਲ੍ਹਾ ਤਰਨਤਾਰਨ ਦੇ ਕਸਬਾ ਪੱਟੀ ਦੇ ਅਧੀਨ ਆਉਂਦੇ ਪਿੰਡ ਠੱਕਰਪੁਰਾ ਵਿਖੇ ਬੀਤੇ ਦਿਨੀਂ ਚਰਚ ਵਿੱਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ, ਅੱਜ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਚਰਚ ਪੁਹੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਇਕ ਵਾਰ ਠੱਕਰਪੁਰਾ ਮਸੀਹੀ ਭਾਈਚਾਰੇ ਦਾ ਹਾਲ ਪੁੱਛਣ ਆਉਣਾ ਚਾਹੀਦਾ ਹੈ।