ਹਲਕਾ ਖਡੂਰ ਸਾਹਿਬ ਦੇ ਪਿੰਡ ਧੁੰਨ ਢਾਏ ਵਾਲਾ ਵਿੱਖੇ ਇਕ ਕਿਸਾਨ ਦੇ ਦੋ ਪੁੱਤਰਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਮੁਖਤਿਆਰ ਸਿੰਘ ਦੇ ਵੱਡੇ ਪੁੱਤਰ ਅੰਗਰੇਜ਼ ਸਿੰਘ ਦੀ ਬੀਤੇ ਵੀਰਵਾਰ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਈ ਸੀ। ਅੰਗਰੇਜ਼ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸ਼ਨੀਵਾਰ ਨੂੰ ਪਾਏ ਜਾਣੇ ਸਨ ਕਿ ਛੋਟੇ ਭਰਾ ਗੁਰਮੇਲ ਸਿੰਘ ਦੀ ਵੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਅੰਗਰੇਜ਼ ਸਿੰਘ ਦੀ ਉਮਰ 23 ਸਾਲ ਅਤੇ ਗੁਰਮੇਲ ਸਿੰਘ ਦੀ ਮਹਿਜ਼ 21 ਸਾਲ ਸੀ ਤੇ ਦੋਵੇਂ ਗੁਜਰਾਤ ਦੇ ਮੁੰਦਰਾ ਸ਼ਹਿਰ ਵਿੱਚ ਕੰਮ ਕਰਦੇ ਸਨ। ਪਤਾ ਨਹੀਂ ਕਦੋਂ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ੇ ਦੇ ਆਦੀ ਹੋ ਗਏ। ਗੁਰਮੇਲ ਸਿੰਘ ਦਾ ਵਿਆਹ ਅਜੇ ਕੁਝ ਮਹੀਨੇ ਪਹਿਲਾਂ ਹੀ ਹੋਇਆ ਸੀ। ਪਰਿਵਾਰ ਨੇ ਇਹ ਕਹਿੰਦੇ ਹੋਏ ਕਾਨੂੰਨੀ ਕਾਰਵਾਈ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਦਾ ਘਰ ਨਸ਼ੇ ਨਾਲ ਤਬਾਹ ਹੋਇਆ,ਸਰਕਾਰਾਂ ਵੱਲੋ ਜੋ ਦਾਅਵੇ ਕੀਤੇ ਜਾ ਰਹੇ ਨੇ, ਉਹ ਫੇਲ ਸਾਬਤ ਹੋ ਰਹੇ ਹਨ।