Ex. Minister Sadhu Singh Dharmsot ਨੂੰ ਮਿਲੀ ਜਮਾਨਤ, ਹਾਈਕੋਰਟ ਵੱਲੋਂ ਰਾਹਤ | OneIndia Punjabi

2022-09-05 1

ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਮਾਨਤ ਮਿਲ ਗਈ ਹੈ। ਅਦਾਲਤ ਨੇ ਸਾਧੂ ਸਿੰਘ ਧਰਮਸੋਤ ਦੇ ਨਾਲ ਨਾਲ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜ਼ੀਆਂ ਨੂੰ ਵੀ ਜਮਾਨਤ ਦੇ ਦਿੱਤੀ ਏ। ਧਰਮਸੋਤ ਅਤੇ ਦਲਜੀਤ ਗਿਲਜੀਆਂ ਇਸ ਸਮੇਂ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਪਿਛਲੀ ਸੁਣਵਾਈ ਦੌਰਾਨ ਸਰਕਾਰੀ ਵਕੀਲਾਂ ਅਤੇ ਸਾਬਕਾ ਮੰਤਰੀਆਂ ਵਿਚਾਲੇ ਹੋਈ ਬਹਿਸ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਿਕਰਯੋਗ ਹੈ ਕਿ ਧਰਮਸੋਤ 'ਤੇ ਦੋਸ਼ ਲੱਗਿਆ ਸੀ ਕਿ ਉਨ੍ਹਾਂ ਨੇ ਦਰੱਖਤ ਕੱਟਣ ਲਈ 500 ਰੁਪਏ ਰਿਸ਼ਵਤ ਲਈ ਸੀ, ਅਤੇ ਜਾਂਚ ਦੌਰਾਨ ਉਨ੍ਹਾਂ 'ਤੇ ਕਰੀਬ 1 ਕਰੋੜ ਦੀ ਰਿਸ਼ਵਤ ਲੈਣ ਦਾ ਖੁਲਾਸਾ ਕੀਤਾ ਗਿਆ, ਜਿਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਅਮਲੋਹ ਸਥਿਤ ਘਰ ਤੋਂ ਸਵੇਰ ਸਾਰ ਗ੍ਰਿਫ਼ਤਾਰ ਕਰ ਲਿਆ ਸੀ।

Videos similaires