ਟਰਾਂਸਪੋਰਟ ਟੈਂਡਰ ਘੁਟਾਲੇ 'ਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਨਹੀਂ ਮਿਲੀ। ਅੱਜ ਕੋਰਟ 'ਚ ਜ਼ਮਾਨਤ ਅਰਜ਼ੀ 'ਤੇ ਦੋਨਾਂ ਧਿਰਾਂ ਚ ਬਹਿਸ ਹੋਈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਦੀ ਅਗਲੀ ਤਾਰੀਖ਼ 9 ਸਤੰਬਰ ਪਾ ਦਿੱਤੀ ਹੈ। ਹੁਣ ਨਿਆਂਇਕ ਹਿਰਾਸਤ ਵਿੱਚ ਭੇਜੇ ਗਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ 'ਤੇ ਅਦਾਲਤ 9 ਸਤੰਬਰ ਨੂੰ ਆਪਣਾ ਫੈਸਲਾ ਸੁਣਾਵੇਗੀ। ਓਧਰ ਆਸ਼ੂ ਦੇ ਵਕੀਲ ਪਰਉਪਕਾਰ ਸਿੰਘ ਘੁੰਮਣ ਮੁਤਾਬਕ, ਵਿਜੀਲੈਂਸ ਨੇ ਬਹਿਸ ਦੌਰਾਨ ਇਸ ਵਾਰ ਵੀ ਪੁਰਾਣੀ ਕਹਾਣੀ ਹੀ ਸੁਣਾਈ ਏ।