ਬੁੱਧਵਾਰ ਰਾਤ ਨੂੰ ਅਚਾਨਕ ਡੀਏਵੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦਾ ਮੈਸੇਜ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਜਿਸ ਤੋਂ ਬਾਅਦ ਇਲਾਕੇ ਚ ਦਹਿਸ਼ਤ ਦਾ ਮਾਹੌਲ ਬਣ ਗਿਆ |ਵਾਇਰਲ ਮੈਸੇਜ ਵਿੱਚ ਲਿਖਿਆ ਸੀ ਕਿ 8 ਸਤੰਬਰ ਨੂੰ ਸਕੂਲ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ।ਇਸਦੇ ਨਾਲ ਹੀ ਸਕੂਲ ਦੀ ਪ੍ਰਿੰਸੀਪਲ ਨੂੰ ਵੀ ਇੱਕ ਮੈਸੇਜ ਆਇਆ ਕਿ 8 ਤਾਰੀਕ ਨੂੰ ਸਕੂਲ ਤੇ ਭਾਰੀ ਫਾਇਰਿੰਗ ਕੀਤੀ ਜਾਵੇਗੀ |