ਬਿਕਰਮ ਮਜੀਠੀਆ ਨੇ ਇਕ ਵਾਰ ਫਿਰ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਏ। ਅੱਜ ਲੁਧਿਆਣਾ ਵਿਖੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਦੇ ਘਰ ਪਹੁੰਚੇ ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਜੇਲਾਂ 'ਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਰਿਹਾ ਕਰ ਦੇਣਾ ਚਾਹੀਦਾ ਏ। ਇਸ ਦੇ ਨਾਲ ਹੀ ਮਜੀਠੀਆਂ ਨੇ ਰਵਨੀਤ ਬਿੱਟੂ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਬਿੱਟੂ ਆਪਸੀ ਭਾਈਚਾਰਕ ਸਾਂਝ ਤੋੜਨਾ ਚਾਹੁੰਦੇ ਨੇ।