ਵਿਵਾਦਿਤ ਪੰਜਾਬੀ ਰੈਪਰ ਤੇ ਸੰਗੀਤਕਾਰ ਹਨੀ ਸਿੰਘ ਅਤੇ ਸ਼ਾਲਿਨੀ ਤਲਵਾਰ ਦਾ ਹੁਣ ਅਧਿਕਾਰਤ ਤੌਰ 'ਤੇ ਤਲਾਕ ਹੋ ਗਿਆ ਹੈ।ਦੋਵੇਂ ਹਮੇਸ਼ਾ ਲਈ ਵੱਖ ਹੋ ਗਏ। ਹਨੀ ਸਿੰਘ ਨੇ ਵੀਰਵਾਰ ਨੂੰ ਦਿੱਲੀ ਦੀ ਸਾਕੇਤ ਜ਼ਿਲ੍ਹਾ ਅਦਾਲਤ ਦੀ ਪਰਿਵਾਰਕ ਅਦਾਲਤ ਵਿੱਚ ਇੱਕ ਸੀਲਬੰਦ ਲਿਫ਼ਾਫ਼ੇ ਵਿੱਚ ਸ਼ਾਲਿਨੀ ਤਲਵਾਰ ਨੂੰ ਗੁਜਾਰੇ ਭੱਤੇ ਵਜੋਂ 1 ਕਰੋੜ ਰੁਪਏ ਦਾ ਚੈੱਕ ਸੌਂਪਿਆ।ਇਸ ਮਾਮਲੇ ਦੀ ਅਗਲੀ ਸੁਣਵਾਈ 20 ਮਾਰਚ 2023 ਨੂੰ ਹੋਵੇਗੀ। ਹਨੀ ਸਿੰਘ ਦੀ ਪਤਨੀ ਸ਼ਾਲਿਨੀ ਤਲਵਾਰ ਨੇ ਪਿਛਲੇ ਸਾਲ ਦਿੱਲੀ ਦੀ ਤੀਸ ਹਜ਼ਾਰੀ ਕੋਰਟ 'ਚ ਤਲਾਕ ਦੀ ਪਟੀਸ਼ਨ ਦਾਇਰ ਕੀਤੀ ਸੀ । ਉਸ ਨੇ ਹਨੀ ਸਿੰਘ 'ਤੇ ਘਰੇਲੂ ਹਿੰਸਾ ਅਤੇ ਹੋਰ ਔਰਤਾਂ ਨਾਲ ਸਰੀਰਕ ਸਬੰਧਾਂ ਸਮੇਤ ਕਈ ਗੰਭੀਰ ਦੋਸ਼ ਲਗਾਏ ਸਨ।