ਲੁਧਿਆਣਾ ਕੋਰਟ ਵੱਲੋਂ ਟੈਂਡਰ ਘੁਟਾਲੇ ਮਾਮਲੇ ਵਿੱਚ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜ਼ਮਾਨਤ ਲਈ ਕੋਰਟ ਵਿੱਚ ਅਰਜ਼ੀ ਲਗਾਈ ਸੀ ਪਰ ਕੋਰਟ ਨੇ ਉਹਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਜਿਸ ਦੀ ਪੁਸ਼ਟੀ ਸ਼ਿਕਾਇਤਕਰਤਾ ਦੇ ਵਕੀਲ ਬਿਕਰਮ ਸਿੱਧੂ ਵੱਲੋਂ ਕੀਤੀ ਗਈ।