ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤੋਂ ਪੰਥਕ ਹੋਕਾ ਤੱਕ ਰੋਸ ਮਾਰਚ ਕੀਤਾ ਗਿਆ। ਸਿੱਖ ਸੰਗਤਾਂ ਨੇ ਆਪਣੇ ਸਰੀਰ ਨੂੰ ਜੰਜੀਰਾਂ ਨਾਲ ਜਕੜ ਕੇ ਇਹ ਰੋਸ ਮਾਰਚ ਕੀਤਾ। ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ ਸਰਕਾਰ ਉਨ੍ਹਾਂ ਨੂੰ ਤੁਰੰਤ ਰਿਹਾਅ ਕਰੇ।