NIA ਵੱਲੋਂ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇੱਕ ਆਡੀਓ ਰਿਕਾਰਡਿੰਗ ਵਾਇਰਲ ਹੋ ਰਹੀ ਏ। ਆਡੀਓ ਰਿਕਾਰਡਿੰਗ 'ਚ ਦੱਸਿਆ ਜਾ ਰਿਹਾ ਏ ਕਿ ਫੋਨ ਕਰਨ ਵਾਲਾ ਵਿਅਕਤੀ ਗੈਂਗਸਟਰ ਗੋਲਡੀ ਬਰਾੜ ਨਾਲ ਗੱਲ ਕਰ ਰਿਹਾ ਹੈ। ਹਾਲਾਂਕਿ "Oneindia Punjabi" ਇਸ ਆਡੀਓ ਰਿਕਾਰਡਿੰਗ ਦੀ ਪੁਸ਼ਟੀ ਨਹੀਂ ਕਰਦਾ ਹੈ। ਕਾਲ ਰਿਕਾਰਡਿੰਗ ਵਿੱਚ ਆਪਣੇ ਆਪ ਨੂੰ ਗੋਲਡੀ ਬਰਾੜ ਦੱਸਣ ਵਾਲਾ ਸਿੱਧੂ ਮੂਸੇਵਾਲਾ ਕਤਲ ਮਾਮਲੇ ਬਾਰੇ ਗੱਲ ਕਰਦਾ ਹੈ ਅਤੇ ਕਹਿੰਦਾ ਹੈ ਕਿ ਉਹਨਾਂ ਸਿੱਧੂ ਨੂੰ ਮਾਰ ਕੇ ਵਿੱਕੀ ਮਿੱਡੂਖੇੜਾ ਦੀ ਮੌਤ ਦਾ ਬਦਲਾ ਲਿਆ ਹੈ। ਸਿੱਧੂ ਦੇ ਪਿਤਾ ਨਾਲ ਉਹਨਾਂ ਦਾ ਕੋਈ ਲੈਣ ਦੇਣ ਨਹੀਂ ਹੈ।