ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕੂੰਮਕਲਾਂ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਲਯੁਗੀ ਪਿਓ ਨੇ ਹੀ ਆਪਣੇ ਦੋ ਸਾਲ ਦੇ ਮਾਸੂਮ ਬੇਟੇ ਨੂੰ ਨਹਿਰ 'ਚ ਸੁੱਟ ਦਿੱਤਾ। ਸ਼ਿਕਾਇਤਕਰਤਾ ਹਰਜੀਤ ਕੌਰ ਵਲੋਂ ਪੁਲਸ ਨੂੰ ਪਹਿਲਾਂ ਇਸ ਮਾਮਲੇ 'ਚ ਆਪਣੇ ਪਤੀ ਅਤੇ ਪੁੱਤ ਦੇ ਇਕੱਠੇ ਲਾਪਤਾ ਹੋਣ ਸਬੰਧੀ ਸ਼ਿਕਾਇਤ ਦਰਜ ਕਰਾਈ ਗਈ। ਪਰ ਫਿਰ ਬਾਅਦ 'ਚ ਹਰਜੀਤ ਕੌਰ ਨੂੰ ਉਸ ਦੇ ਪਤੀ 'ਤੇ ਹੀ ਆਪਣੇ ਮਾਸੂਮ ਬੱਚੇ ਨੂੰ ਅਗਵਾ ਕਰ ਕੇ ਨੁਕਸਾਨ ਪਹੁੰਚਾਉਣ ਦਾ ਸ਼ੱਕ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਹਰਜੀਤ ਕੌਰ ਦੇ ਬਿਆਨਾਂ 'ਤੇ ਉਸ ਦੇ ਪਤੀ ਭੁਪਿੰਦਰ ਸਿੰਘ ਖਿਲਾਫ ਸ਼ਿਕਾਇਤ ਦਰਜ ਕਰ ਲਈ। ਪੁਲਸ ਨੇ ਜਦੋਂ ਭੁਪਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਤਾਂ ਉਸ ਨੇ ਕਬੂਲਿਆ ਕਿ ਉਸ ਨੇ ਆਪਣੇ ਦੋ ਸਾਲਾ ਬੇਟੇ ਨੂੰ ਨਹਿਰ ਵਿਚ ਸੁੱਟ ਦਿੱਤਾ ਹੈ।