ਪੰਜਾਬ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਲੁਧਿਆਣਾ ਦੇ ਕਈ ਮੌਜੂਦਾ ਤੇ ਸਾਬਕਾ ਕੌਂਸਲਰ ਆਪਣੀਆਂ ਪੁਰਾਣੀਆਂ ਪਾਰਟੀਆਂ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਹਾਜ਼ਰੀ ਵਿੱਚ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ। #lalChandKataruchak #bhagwantmann #AamAdamiParty