ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਵਿੱਚ ਨਸ਼ੇ 'ਚ ਧੁੱਤ ਇੱਕ ਲੜਕੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆਇਆ। ਅੰਮ੍ਰਿਤਸਰ ਪੁਲਿਸ ਵੱਲੋਂ ADGP ਨਰੇਸ਼ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਨਸ਼ਾ ਕਰਨ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕਰਨ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਗਈ । ਜਿਸ ਦੇ ਚਲਦਿਆਂ ਮਕਬੂਲਪੁਰਾ ਇਲਾਕੇ ਦੀ ਪੁਲਿਸ ਵਲੋਂ ਤਲਾਸ਼ੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਨਾਕੇਬੰਦੀ ਕਰ ਸ਼ੱਕੀ ਵਾਹਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਕਰ ਰਹੇ ਲੋਕਾਂ ਨੂੰ ਫੜਿਆ ਜਾ ਸਕੇ।