ਧਰਮ ਪਰਿਵਰਤਨ ਮਸਲੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖੀ ਪ੍ਰਚਾਰ ਲਈ ਇੱਕ ਵਲੰਟੀਅਰ ਪ੍ਰਚਾਰਕ ਕਮੇਟੀ ਬਣਾਈ ਗਈ ਹੈ। ਸਿੱਖੀ ਦੇ ਪ੍ਰਚਾਰ ਲਈ ਸਰਹੱਦੀ ਇਲਾਕਿਆਂ 'ਚ 117 ਵਲੰਟੀਅਰ ਧਰਮ ਪ੍ਰਚਾਰਕਾਂ ਵਾਲੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੀ ਪ੍ਰਫੁਲਤਾ ਲਈ ਵੱਧ ਤੋਂ ਵੱਧ ਪ੍ਰਚਾਰ ਕਰਨ ਦੀ ਜਰੂਰਤ ਹੈ। ਉਹਨਾਂ ਕਿਹਾ ਕਿ ਚੁਣੇ ਗਏ ਪ੍ਰਚਾਰਕਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਜਾ ਰਹੇ ਹਨ। ਸਾਰੇ ਵਲੰਟੀਅਰਸ ਦੋ-ਦੋ ਪਿੰਡਾਂ ਵਿੱਚ ਪ੍ਰਚਾਰ ਕਰਨ ਦੀ ਸੇਵਾ ਨਿਭਾਉਣਗੇ। ਉਥੇ ਹੀ ਪ੍ਰਚਾਰਕਾਂ ਨੇ ਕਿਹਾ ਕਿ ਉਹ ਤਨ ਮਨ ਨਾਲ ਆਪਣੀ ਸੇਵਾ ਨਿਭਾਉਣਗੇ।