ਆਪ' ਸਰਕਾਰ ਸੇਵਾਮੁਕਤ ਮੁਲਾਜ਼ਮਾਂ ਨੂੰ ਦੇ ਸਕਦੀ ਹੈ ਵੱਡਾ ਤੋਹਫਾ। ਦਰਅਸਲ ਪੁਰਾਣੀ ਪੈਨਸ਼ਨ ਪ੍ਰਣਾਲੀ 'ਤੇ ਸੀਐਮ ਮਾਨ ਦਾ ਵੱਡਾ ਬਿਆਨ ਸ਼ਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ। ਮੁਲਾਜ਼ਮ ਲਗਾਤਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕਰ ਰਹੇ ਹਨ। ਆਮ ਆਦਮੀ ਪਾਰਟੀ ਨੇ ਜੋ ਚੋਣਾਂ ਸਮੇਂ ਸਰਕਾਰੀ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਨ ਜਾ ਰਹੀ ਹੈ। ਉਹਨਾਂ ਟਵੀਟ 'ਚ ਲਿਖਿਆ ਹੈ ਕਿ ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਦੁਬਾਰਾ ਸ਼ੁਰੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਮੈਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹਾਂ। ਜਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਦੀ ਗਾਰੰਟੀ ਦਿੱਤੀ ਸੀ। ਤੇ ਹੁਣ ਸੂਬਾ ਸਰਕਾਰ ਨੇ ਇਸ ਮੰਗ ਨੂੰ ਪੂਰਾ ਕਰਨ ਲਈ ਇਸ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।