ਵਿਜੀਲੈਂਸ ਨੇ ਅਕਾਲੀ ਦਲ ਦੇ ਆਗੂਆਂ ਖਿਲਾਫ਼  ਜਾਰੀ ਕੀਤਾ ਲੁੱਕ ਆਊਟ ਨੋਟਿਸ | OneIndia Punjabi

2022-09-19 0

ਵਿਜੀਲੈਂਸ ਬਿਊਰੋ ਨੇ ਸਾਬਕਾ ਸਿੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਵਾਮੁਕਤ IAS ਅਧਿਕਾਰੀ ਸਰਵੇਸ਼ ਕੌਸ਼ਲ, ਕੇਬੀਐੱਸ ਸਿੱਧੂ ਅਤੇ ਕਾਹਨ ਸਿੰਘ ਪਨੂੰ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਅਕਾਲੀ ਭਾਜਪਾ ਗੱਠਜੋਡ਼ ਸਰਕਾਰ ਦੌਰਾਨ ਹੋਏ ਬਹੁਕਰੋੜੀ ਸਿੰਚਾਈ ਘੁਟਾਲੇ 'ਚ ਵਿਜੀਲੈਂਸ ਵਿਭਾਗ ਨੇ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ।ਦੱਸਦਈਏ ਕਿ ਵਿਜੀਲੈਂਸ ਵਿਭਾਗ ਮੁੱਖ ਮੰਤਰੀ ਦਫ਼ਤਰ ਨੂੰ ਲਗਾਤਾਰ ਪੱਤਰ ਲਿਖ ਕੇ ਅਫਸਰਾਂ ਅਤੇ ਰਾਜਸੀ ਆਗੂਆਂ ਖ਼ਿਲਾਫ਼ ਜਾਂਚ ਕਰਨ ਦੀ ਮਨਜ਼ੂਰੀ ਮੰਗ ਰਿਹਾ ਸੀ ਤੇ ਹੁਣ ਮੁੱਖ ਮੰਤਰੀ ਦਫਤਰ ਨੇ ਜਾਂਚ ਦੇ ਹੁਕਮ ਦੇ ਦਿੱਤੇ ਹਨ। ਵਿਜੀਲੈਂਸ ਬਿਊਰੋ ਨੇ ਅਕਾਲੀ ਭਾਜਪਾ ਸਰਕਾਰ ਦੌਰਾਨ ਹੋਏ ਬਹੁਕਰੋੜੀ ਸਿੰਚਾਈ ਘੁਟਾਲੇ ’ਚ ਠੇਕੇਦਾਰ ਗੁਰਿੰਦਰ ਸਿੰਘ ਖ਼ਿਲਾਫ਼ 17 ਅਗਸਤ 2017 ਨੂੰ ਕੇਸ ਦਰਜ ਕੀਤਾ ਸੀ। ਵਿਜੀਲੈਂਸ ਜਾਂਚ ਦੌਰਾਨ ਠੇਕੇਦਾਰ ਨੇ ਵਿਭਾਗ ਦੇ ਅਧਿਕਾਰੀਆਂ, ਮੰਤਰੀਆਂ ਤੇ ਉਨ੍ਹਾਂ ਦੇ ਨਿੱਜੀ ਸਹਾਇਕਾਂ ਨੂੰ ਕਰੋੜਾ ਰੁਪਏ ਰਿਸ਼ਵਤ ਦੇਣ ਦੀ ਗੱਲ ਮੰਨੀ ਸੀ।

Free Traffic Exchange