SC ਵਲੋਂ HSGPC ਦੇ ਹੱਕ 'ਚ ਲਿਆ ਗਿਆ ਇਹ ਵੱਡਾ ਫੈਸਲਾ | OneIndia Punjabi

2022-09-20 0

ਖ਼ਬਰ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੀ ਹੋਈ ਏ। ਸੁਪਰੀਮ ਕੋਰਟ ਨੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਦੀ ਮਾਨਤਾ ਨੂੰ ਬਰਕਰਾਰ ਰੱਖਿਆ ਅਤੇ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਏ। HSGPC ਦੇ ਕਾਨੂੰਨ ਨੂੰ ਸੰਵਿਧਾਨਕ ਮਾਨਤਾ ਮਿਲਣ 'ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਖੁਸ਼ੀ ਜਾਹਰ ਕਰਦਿਆਂ ਕਿਹਾ ਕਿ ਇਹ ਰਾਜਨੀਤੀ ਦਾ ਨਹੀਂ ਧਰਮ ਦਾ ਮਾਮਲਾ ਹੈ ਕਿਉਂਕਿ ਇਹ ਮਾਮਲਾ ਗੁਰਦੁਆਰਿਆਂ ਦੀ ਆਮਦਨ ਨਾਲ ਜੁੜਿਆ ਹੋਇਆ ਸੀ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਬਲਜੀਤ ਸਿੰਘ ਦ‍ਾਦੂਵਾਲ ਨੇ ਵੀ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਧੰਨਵਾਦ ਕੀਤਾ ਏ। ਉਨ੍ਹਾਂ ਨੇ ਹਰਿਆਣਾ ਅਤੇ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਜੋ ਹਰਿਆਣਾ ਕਮੇਟੀ ਦੇ ਹੱਕ ਚ ਅਰਦਾਸਾਂ ਕਰ ਰਹੀਆਂ ਸਨ, ਉਹਨਾਂ ਸਾਰੇ ਅਹੁਦੇਦਾਰ ਮੈਂਬਰ ਸਾਹਿਬਾਨ, ਸਾਰੀਆਂ ਸੰਗਤਾਂ ਨੂੰ ਵਧਾਈ ਦਿੱਤੀ ਹੈ। ਦਾਦੂਵਾਲ ਮੁਤਾਬਿਕ ਮਾਨਯੋਗ ਸੁਪਰੀਮ ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਿੱਟ ਖਾਰਜ ਕਰਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿਚ ਫੈਸਲਾ ਦਿੱਤਾ ਏ।

Free Traffic Exchange