ਸਾਬਕਾ ਸਪੀਕਰ ਰਾਣਾ ਕੇਪੀ ਸਿੰਘ 'ਤੇ ਨਜਾਇਜ਼ ਮਾਈਨਿੰਗ 'ਚ ਸ਼ਮੂਲੀਅਤ ਦੇ ਇਲਜ਼ਾਮ ਲੱਗੇ ਹਨ। ਉਹਨਾਂ 'ਤੇ ਰੋਪੜ ਤੇ ਅਨੰਦਪੁਰ ਸਾਹਿਬ ਦੇ ਕ੍ਰਸ਼ਰਾਂ ਤੋਂ ਕਥਿਤ ਤੌਰ 'ਤੇ ਲੱਖਾਂ ਰੁਪਏ ਇਕੱਠੇ ਕਰਨ ਦੇ ਇਲਜ਼ਾਮ ਨੇ। ਜਿਸ ਨੂੰ ਲੈਕੇ ਕੇਪੀ ਸਿੰਘ ਖਿਲਾਫ਼ ਵਿਜੀਲੈਂਸ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਨੇ। ਇਸ 'ਤੇ ਆਪਣਾ ਪੱਖ ਪੇਸ਼ ਕਰਦਿਆਂ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਇਸ ਮਾਮਲੇ 'ਤੇ Sitting Judge ਤੋਂ ਜਾਂਚ ਕਰਵਾਈ ਜਾਵੇ ਜਾਂ ਇਹ ਜਾਂਚ CBI ਨੂੰ ਸੋਂਪੀ ਜਾਣੀ ਚਾਹੀਦੀ ਹੈ ਅਤੇ ਜਦੋਂ ਤੱਕ ਫ਼ੈਸਲਾ ਨਾ ਆ ਜਾਵੇ ਉਦੋਂ ਤੱਕ ਹਰਜ਼ੋਤ ਬੈਂਸ ਨੂੰ ਬਰਖਾਸਤ ਕੀਤਾ ਜਾਵੇ। ਜਿਕਰਯੋਗ ਹੈ ਕਿ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਬੀਤੇ ਦਿਨ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਸਨ।