ਅਪ੍ਰੇਸ਼ਨ ਲੋਟਸ ਦੇ ਬੇਨਕਾਬ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ BJP-ਕਾਂਗਰਸ ਅਤੇ ਅਕਾਲੀ ਦਲ ਦੀ ਮਿਲੀਭੁਗਤ ਨਾਲ ਪੰਜਾਬ ‘ਚ ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਵਿਧਾਨ ਸਭਾ ‘ਚ ਵਿਸ਼ਵਾਸ ਮਤ ਪੇਸ਼ ਕਰਨ ਤੋਂ ਰੋਕਿਆ ਗਿਆ। ਸਾਡੀ ਸਰਕਾਰ ਨੇ ਵਿਧਾਨ ਸਭਾ ‘ਚ ਵਿਸ਼ਵਾਸ ਮਤ ਪੇਸ਼ ਕਰਨ ਲਈ ਸੈਸ਼ਨ ਸਦੀਆ ਸੀ। ਜਿਸ ਨੂੰ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਵਲੋਂ ਪਹਿਲਾ ਤਾਂ ਪ੍ਰਵਾਨਗੀ ਦੇ ਦਿੱਤੀ ਗਈ, ਪਰ ਵਿਸ਼ਵਾਸ ਮਤ ਪੇਸ਼ ਕਰਨ ਲਈ ਸੱਦੇ ਗਏ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਸ਼ਾਮ ਨੂੰ ਨੋਟਿਸ ਜਾਰੀ ਕਰਕੇ ਉਸ ਨੂੰ ਰੱਦ ਕਰ ਦਿੱਤਾ। #BhagwantMann #OperationLotus #BJP