ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਆਪ ਵੱਲੋਂ ਬੁਲਾਏ ਗਏ ਪੰਜਾਬ ਵਿਧਾਨ ਸਭਾ ਸੈਸ਼ਨ ਬਾਰੇ ਵੱਡਾ ਬਿਆਨ ਦਿੱਤਾ ਏ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਵਿੱਚੋਂ 72 ਵਿਧਾਇਕ ਪੁਰਾਣੇ ਕਾਂਗਰਸੀ ਹਨ। ਉਨ੍ਹਾਂ ਕਿਹਾ ਕਿ ਕਈ ‘ਆਪ’ ਵਿਧਾਇਕ ਕਹਿੰਦੇ ਹਨ ਕਿ 25 ਕਰੋੜ ਦੀ ਬਜਾਏ ਵਿਧਾਇਕ ਤਾਂ ਮੁਫ਼ਤ 'ਚ ਪਾਰਟੀ ਬਦਲਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਛੇ ਮਹੀਨਿਆਂ ਵਿੱਚ ਇਹ ਸਪੱਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਨੂੰ ਸਰਕਾਰ ਨਹੀਂ ਚਲਾਉਣੀ ਆਉਂਦੀ। ਪੰਜਾਬ ਨੂੰ ਇੱਕ ਇਮਾਨਦਾਰ ਪ੍ਰਸ਼ਾਸਕ ਦੀ ਜਰੂਰਤ ਹੈ। ਇਸ ਦੌਰਾਨ ਉਨ੍ਹਾਂ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਖ਼ਿਲਾਫ਼ ਜਾਂਚ ਸ਼ੁਰੂ ਕਰਨ ਦੇ ਮੁੱਦੇ 'ਤੇ ਕਿਹਾ ਕਿ ਰਾਣਾ ਕੇਪੀ ਇੱਕ ਵਕੀਲ ਹਨ ਅਤੇ ਉਹ ਜਵਾਬ ਦੇਣ ਦੇ ਸਮਰੱਥ ਹਨ।