ਅੰਮ੍ਰਿਤਸਰ ਪੁਲਿਸ ਨੇ 15 ਲਗਜ਼ਰੀ ਗੱਡੀਆਂ ਸਮੇਤ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਏ। ਇਹ ਲੋਕ ਪੰਜਾਬ, ਹਰਿਆਣਾ, ਦਿੱਲੀ ਅਤੇ ਯੂਪੀ ਤੋਂ ਲਗਜ਼ਰੀ ਗੱਡੀਆਂ ਚੋਰੀ ਕਰਕੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਵੇਚਦੇ ਸਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ ਮਾਸਟਰ ਚਾਬੀ ਅਤੇ ਇਲੈਕਟ੍ਰੋਨਿਕ ਉਪਕਰਨਾਂ ਦੀ ਵਰਤੋਂ ਨਾਲ ਗੱਡੀਆਂ ਚੋਰੀ ਕਰਦੇ ਸਨ ਅਤੇ ਗੱਡੀਆਂ ਉੱਪਰ ਜਾਲੀ ਨੰਬਰ ਪਲੇਟਾਂ 'ਤੇ ਦਸਤਾਵੇਜ਼ ਲਗਾ ਕੇ ਅੱਗੇ ਵੇਚ ਦਿੰਦੇ ਸਨ। ਚੋਰਾਂ ਦਾ ਇਹ ਗਿਰੋਹ ਗੱਡੀਆਂ ਲੋਨ ਡਿਫਾਲਟਰ ਦੱਸ ਕੇ ਲੋਕਾਂ ਦਾ ਭਰੋਸਾ ਜਿੱਤਦੇ ਸਨ। ਇਸ ਮਾਮਲੇ 'ਚ ਅੰਮ੍ਰਿਤਸਰ ਮਹਿਤਾ ਪੁਲਿਸ ਨੇ ਵੱਖ-ਵੱਖ ਰਾਜਾਂ ਦੇ ਵਿਅਕਤੀਆਂ ਦੀ ਸ਼ਨਾਖਤ ਕੀਤੀ ਏ, ਜਿਨ੍ਹਾਂ ਵਿੱਚੋਂ ਚਾਰ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਏ।