ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਿਸਾਨ ਮੇਲੇ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਝੋਨੇ ਦੇ ਬਦਲ ਵਜੋਂ ਸੂਰਜਮੁਖੀ, ਦਾਲਾਂ ਤੇ ਮੱਕੀ ਵਰਗੀਆਂ ਫਸਲਾਂ ਬੀਜਣ ਲਈ ਤਿਆਰ ਹਨ ਪਰ ਕੇਂਦਰ ਸਰਕਾਰ ਝੋਨੇ ਦੇ ਬਰਾਬਰ ਮੁਨਾਫੇ ਦੇ ਤੌਰ 'ਤੇ ਇਨ੍ਹਾਂ ਫਸਲਾਂ ਉੱਤੇ ਲਾਹੇਵੰਦ ਭਾਅ ਦੇਵੇ।