ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿੱਚ ਹਿੱਸੇਦਾਰ ਬਣਾਉਣ, ਯੁਵਾ ਸ਼ਕਤੀ ਨੂੰ ਹੁਲਾਰਾ ਦੇਣ ਲਈ ਪਿਛਲੇ ਕਾਫੀ ਸਮੇਂ ਤੋਂ ਬੰਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਨੌਜਵਾਨਾਂ ਲਈ ਚੰਡੀਗੜ੍ਹ ਵਿਖੇ ਉਸਾਰੇ ਯੁਵਾ ਭਵਨ ਦਾ ਨਵੀਨੀਕਰਨ ਵੀ ਕੀਤਾ ਜਾ ਰਿਹਾ ਹੈ।