ਸ਼੍ਰੋਮਣੀ ਅਕਾਲੀ ਦਲ ਨੇ ਇਸ ਉਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ।ਅਕਾਲੀ ਦਲ ਨੇ ਆਪਣੇ ਟਵਿਟਰ ਖਾਤੇ ਉਤੇ ਅਖਬਾਰਾਂ ਦੀਆਂ ਕਤਰਾਂ ਤੇ ਤਸਵੀਰਾਂ ਸਾਝੀਆਂ ਕਰਦੇ ਹੋਏ ਲਿਖਿਆ ਹੈ- ''ਪੰਜਾਬ ਵਿਰੋਧੀ ਸਾਜ਼ਿਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ! ਅਖਬਾਰਾਂ ਦੱਸਦੀਆਂ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਇਸ ਹਵਾਈ ਅੱਡੇ ਲਈ 307 ਕਿੱਲੇ ਮੋਹਾਲੀ ਦੀ ਜ਼ਮੀਨ ਦਿੱਤੀ ਅਤੇ ਇਸ ਦਾ ਨਾਮ "ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ" ਰੱਖਣ ਦਾ ਵਿਧਾਨਸਭਾ ਵਿੱਚ ਮਤਾ ਵੀ ਪਾਸ ਕਰਵਾਇਆ ਸੀ।