ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜਾ ਦਿਨ ਵੀ ਵਿਰੋਧੀ ਧਿਰ ਨੇ ਖ਼ੂਬ ਹੰਗਾਮਾ ਕੀਤਾ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ 'ਤੇ ਇਲਜ਼ਾਮ ਲਗਾਇਆ ਕਿ ਕਾਂਗਰਸ ਪਾਰਟੀ ਪੰਜਾਬ 'ਚ ਅਮਿਤ ਸ਼ਾਹ ਦੇ ਇਸ਼ਾਰੇ 'ਤੇ ਕੰਮ ਕਰ ਰਹੀ ਹੈ। ਉਹਨਾਂ ਇਹ ਵੀ ਕਿਹਾ ਕਾਂਗਰਸ ਨਹੀਂ ਚਾਹੁੰਦੀ ਕਿ ਸਦਨ ਨੂੰ ਸਹੀ ਢੰਗ ਨਾਲ ਚਲਾਇਆ ਜਾਵੇ।