ਦੀਪ ਸਿੱਧੂ ਦੀ ਮੌਤ ਤੋਂ ਬਾਅਦ, 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖ ਸੇਵਾਦਾਰ ਬਣੇ ਅੰਮ੍ਰਿਤਪਾਲ ਸਿੰਘ ਬਾਰੇ ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ ਖਿਲਾਫ਼ ਤੁਰੰਤ ਕਾਰਵਾਈ ਕਰੇ । ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇਸ਼ ਲਈ ਖਤਰਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਖਾਲਿਸਤਾਨ ਪੱਖੀ ਬਿਆਨਬਾਜ਼ੀ ਕਰ ਰਹੇ ਹਨ ਜੋ ਪੰਜਾਬ ਦੀ ਜਵਾਨੀ ਲਈ ਘਾਤਕ ਸਾਬਤ ਹੋਵੇਗਾ।